Breaking News
Home / sikhs / ਦਸ਼ਮੇਸ਼ ਪਿਤਾ ਜੀ ਦੀ ਇਹ ਗੱਲ ਸੁਣ ਕੇ ਇਕ ਗੱਲ ਜ਼ਰੂਰ ਸਮਝ ਆ ਜਾਵੇਗੀ

ਦਸ਼ਮੇਸ਼ ਪਿਤਾ ਜੀ ਦੀ ਇਹ ਗੱਲ ਸੁਣ ਕੇ ਇਕ ਗੱਲ ਜ਼ਰੂਰ ਸਮਝ ਆ ਜਾਵੇਗੀ

ਇਹ ਸੁਣ ਕੇ ਇੱਕ ਗੱਲ ਜਰੂਰ ਸਮਝ ਆ ਜਾਏਗੀ ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ।ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ।

ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ। ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਅਸਮਰਥ ਹੋ ਜਾਂਦੀ ਹੈ। ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਹੋਰ ਕੋਈ ਜੋ ਮਰਜੀ ਕਹੇ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ ॥੧॥ ਹੇ ਭਾਈ! ਜੇਹੜਾ ਵੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ ਜ਼ਰੂਰ (ਇਥੋਂ) ਚਲੇ ਜਾਣਾ ਹੈ, ਜਗਤ ਤਾਂ ਆਉਣ ਜਾਣ (ਜਨਮ ਮਰਨ) ਦੇ ਚਕਰ ਵਿਚ ਹੈ।

ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ।ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ। ॥੨॥ ਜੀਵ ਜਮ ਵਾਲਾ ਰਸਤਾ ਫੜਦਾ ਹੈ, ਤੇ ਉਸ ਨੂੰ ਆਤਮਿਕ ਜੀਵਨ ਦੀ ਸੋਝ ਨਹੀਂ ਆਉਂਦੀ, ਉਜਾੜ ਤੇ ਘੁੱਪ ਹਨੇਰੇ ਵਿਚ ਹੀ ਫਸਿਆ ਰਹਿੰਦਾ ਹੈ।

About admin

Leave a Reply

Your email address will not be published. Required fields are marked *