ਪੰਜਾਬ ਦੇ ਵੱਖ -ਵੱਖ ਇਲਾਕਿਆਂ ‘ਚ ਭਾਰੀ ਮੀਂਹ, ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ:ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ ‘ਚ ਬੁੱਧਵਾਰ ਸ਼ਾਮ ਨੂੰ ਹੋਈ ਹਲਕੀ ਬਾਰਿਸ਼ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਸਵੇਰੇ ਲੋਕਾਂ ਨੂੰ ਅੱਤ ਦੀ ਗਰਮੀ ਨੇ ਬੇਹਾਲ ਕੀਤਾ ਹੋਇਆ ਸੀ ਪਰ ਦੁਪਹਿਰ ਬਾਅਦ ਬਦਲੇ ਅਚਾਨਕ ਮੌਸਮ ਨੇ ਕਰਵਟ ਲਈ ਤੇ ਚਾਰੇ ਪਾਸੇ ਘੁੱਪ ਹਨੇਰਾ ਛਾ ਗਿਆ। ਅੱਜ ਸਵੇਰ ਤੋਂ ਵੀ ਲਗਾਤਾਰ ਮੀਂਹ ਪੈ ਰਿਹਾ ਹੈ।ਪੰਜਾਬ ਦੇ ਵੱਖ -ਵੱਖ ਇਲਾਕਿਆਂ ‘ਚ ਭਾਰੀ ਮੀਂਹ, ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ ਪੰਜਾਬ ਦੇ ਕੁਝ ਹਿੱਸਿਆਂ ‘ਚ ਜਿਵੇਂ , ਪਟਿਆਲਾ, ਲੁਧਿਆਣਾ, ਮਾਨਸਾ, ਬਰਨਾਲਾ,ਅੰਮ੍ਰਿਤਸਰ ‘ਚ ਅੱਜ ਸਵੇਰੇ ਹਲਕੀ ਬਾਰਿਸ਼ ਹੋਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ।
ਮੀਂਹ ਨਾਲ ਵੱਧ ਤੋਂ ਵੱਧ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ। ਅੱਜ ਸਵੇਰ ਤੋਂ ਹੋ ਰਹੀ ਬਾਰਸ਼ ਦੇ ਨਾਲ ਸ਼ਹਿਰ ਦੀਆਂ ਸੜਕਾਂ,ਗਲੀਆਂ ‘ਚ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਪੰਜਾਬ ਦੇ ਵੱਖ -ਵੱਖ ਇਲਾਕਿਆਂ ‘ਚ ਭਾਰੀ ਮੀਂਹ, ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ ਇਸ ਮਹੀਨੇ ਮਾਨਸੂਨ ਨੇ ਵੀ ਰਫਤਾਰ ਫੜ੍ਹ ਲਈ ਹੈ ਤੇ ਵੀਰਵਾਰ ਸਵੇਰੇ ਤੋਂ ਸ਼ੁਰੂ ਹੋਏ ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਭਾਰੀ ਰਾਹਤ ਦਿੱਤੀ ਹੈ।
ਇਸ ਮੀਂਹ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ ,ਉੱਥੇ ਝੋਨੇ ਦੀ ਫ਼ਸਲ ਲਈ ਵਰਦਾਨ ਸਾਬਤ ਹੋਵੇਗਾ। ਤੇਜ਼ ਮੀਂਹ ਨਾਲ ਝੋਨੇ ਦੀ ਫ਼ਸਲ ਤੋਂ ਪੱਤਾ ਲਪੇਟ ਸੁੰਡੀ ਦਾ ਵੀ ਸਫਾਇਆ ਹੋਣ ਦੀ ਉਮੀਦ ਹੈ।ਪੰਜਾਬ ਦੇ ਵੱਖ -ਵੱਖ ਇਲਾਕਿਆਂ ‘ਚ ਭਾਰੀ ਮੀਂਹ, ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਪਾਰਾ 45 ਡਿਗਰੀ ਨੂੰ ਵੀ ਪਾਰ ਗਿਆ ਸੀ ਤੇ ਅੱਜ ਹੋਈ ਬਾਰਿਸ਼ ਤੋਂ ਬਾਅਦ ਪਾਰਾ ਡਿੱਗ ਕੇ 26 ਡਿਗਰੀ ‘ਤੇ ਦਰਜ ਕੀਤਾ ਗਿਆ ਹੈ। ਇਸ ਤੋਂ ਵੀ ਇਲਾਵਾ ਰਾਹਤ ਦੀ ਗੱਲ ਇਹ ਹੈ ਕਿ ਮੌਸਮ ਵਿਭਾਗ ਅਨੁਸਾਰ ਆਉਂਦੇ ਐਤਵਾਰ ਤੱਕ ਮੌਸਮ ਅਜਿਹਾ ਹੀ ਖੁਸ਼ਗਵਾਰ ਬਣਿਆ ਰਹੇਗਾ।
news source-PTCNews
Check Also
ਪੰਜਾਬ ਸਰਕਾਰ ਨੇ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ
ਪੰਜਾਬ ਸਰਕਾਰ ਨੇ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ:ਚੰਡੀਗੜ੍ਹ : ਪੰਜਾਬ ਸਰਕਾਰ ਨੇ …