Breaking News
Home / India / ਫਿਰ ਤੋਂ ਲੱਗੇਗਾ ਕਰਫਿਊ, ਅੱਜ ਮਿਲ ਗਈ ਵੱਡੀ ਚਿਤਾਵਨੀ..!

ਫਿਰ ਤੋਂ ਲੱਗੇਗਾ ਕਰਫਿਊ, ਅੱਜ ਮਿਲ ਗਈ ਵੱਡੀ ਚਿਤਾਵਨੀ..!

ਬੇਸ਼ੱਕ ਸਰਕਾਰ ਵੱਲੋਂ ਲੌਕਡਾਊਨ ‘ਚ ਢਿੱਲ ਦਿੱਤੀ ਜਾ ਰਹੀ ਹੈ ਪਰ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਦਾ ਇੱਕ ਵੱਡਾ ਕਾਰਨ ਲੋਕਾਂ ਵੱਲੋਂ ਗਾਈਡਲਾਈਨਜ਼ ਦੀ ਪਾਲਣਾ ਨਾ ਕਰਨਾ ਵੀ ਮੰਨਿਆ ਜਾ ਰਿਹਾ ਹੈ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਵਾਰ ਫਿਰ ਸ਼ਹਿਰ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਕਰਫਿਊ ਲਾਇਆ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਰਹਿਣ, ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਨ ਅਤੇ ਮਾਸਕ ਪਹਿਨਣ। ਉਨ੍ਹਾਂ ਕਿਹਾ ਸਖਤੀ ਹੋਰ ਵਧਾ ਦਿੱਤੀ ਜਾਵੇਗੀ। ਇਹ ਗੱਲ ਉਨ੍ਹਾਂ ਨੇ ਪੰਜਾਬ ਰਾਜ ਭਵਨ ਵਿਖੇ ਅਧਿਕਾਰੀਆਂ ਨਾਲ ਕੋਵਿਡ-19 ਵਾਰ ਰੂਮ ਮੀਟਿੰਗ ਦੌਰਾਨ ਕਹੀ। ਉਨ੍ਹਾਂ ਲੋਕਾਂ ਨੂੰ ਆਪਣੇ ਆਪ ਤਾਪਮਾਨ ਮੋਨੀਟਰ ਕਰਨ ਦੀ ਸਲਾਹ ਦਿੱਤੀ।

ਜੇ ਕੋਈ ਲੱਛਣ ਪਾਏ ਜਾਂਦੇ ਹਨ, ਤਾਂ ਸਿਹਤ ਵਿਭਾਗ ਨਾਲ ਤੁਰੰਤ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਬਦਨੌਰ ਨੇ ਕਿਹਾ ਕਿ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਗੈਰ ਜ਼ਰੂਰੀ ਕੰਮ ਲਈ ਘਰਾਂ ਤੋਂ ਬਾਹਰ ਨਾ ਨਿਕਲੋ।

About admin

Check Also

ਜਲਦੀ ਤੋਂ ਜਲਦੀ ਕਰਵਾ ਲਵੋ ਆਪਣੀਆਂ ਟੈਂਕੀਆਂ ਫੁੱਲ ਕਿਉਂਕਿ ਇਹਨਾਂ ਥਾਂਵਾਂ ਤੇ ਵਧਣ ਜਾ ਰਹੀਆਂ ਹਨ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ

ਅਨਲੌਕ 1.0 ਵਿਚ ਹੁਣ ਸਾਰੇ ਸੂਬਿਆਂ ਨੂੰ ਅਪਣੇ ਨੁਕਸਾਨ ਦਾ ਡਰ ਸਤਾ ਰਿਹਾ ਹੈ। ਜ਼ਿਆਦਾਤਰ …

Leave a Reply

Your email address will not be published. Required fields are marked *